Breaking News
Home / ਬਾਲੀਵੁੱਡ / ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ, ਇਸ ਦਿਨ ਰਿਲੀਜ਼ ਹੋਵੇਗੀ ਫ਼ਿਲਮ ‘ਯੈੱਸ ਆਈ ਐਮ ਸਟੂਡੈਂਟ’

ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ, ਇਸ ਦਿਨ ਰਿਲੀਜ਼ ਹੋਵੇਗੀ ਫ਼ਿਲਮ ‘ਯੈੱਸ ਆਈ ਐਮ ਸਟੂਡੈਂਟ’

ਪੰਜਾਬੀ ਗਾਇਕ, ਗੀਤਕਾਰ ਤੇ ਹੁਣ ਅਦਾਕਾਰ ਬਣਨ ਜਾ ਰਹੇ ਸਿੱਧੂ ਮੂਸੇ ਵਾਲਾ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ ਹੈ। ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਚਿਰਾਂ ਤੋਂ ਉਸ ਦੀ ਡੈਬਿਊ ਫ਼ਿਲਮ ‘ਯੈੱਸ ਆਈ ਐਮ ਸਟੂਡੈਂਟ’ ਦੀ ਉਡੀਕ ਕਰ ਰਹੇ ਸਨ, ਜੋ ਹੁਣ ਪੂਰੀ ਹੋਣ ਜਾ ਰਹੀ ਹੈ।

ਜੀ ਹਾਂ, ਫ਼ਿਲਮ ਦੇ ਲੇਖਕ ਗਿੱਲ ਰੌਂਤਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਸਿੱਧੂ ਦੀ ਫ਼ਿਲਮ ਜਲਦ ਰਿਲੀਜ਼ ਹੋਣ ਵਾਲੀ ਹੈ। ਗਿੱਲ ਰੌਂਤਾ ਨੇ ਜੋ ਪੋਸਟ ਪਾਈ ਹੈ, ਉਸ ’ਚ ਇਸ ਦੀ ਰਿਲੀਜ਼ ਲਿਖੀ ਹੈ।

ਦੱਸ ਦੇਈਏ ਕਿ ਸਿੱਧੂ ਦੀ ਫ਼ਿਲਮ 22 ਅਕਤੂਬਰ, 2021 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਸਿੱਧੂ ਮੂਸੇ ਵਾਲਾ ਨਾਲ ਮਸ਼ਹੂਰ ਅਦਾਕਾਰਾ ਮੈਂਡੀ ਤੱਖਰ ਮੁੱਖ ਭੂਮਿਕਾ ਨਿਭਾਅ ਰਹੀ ਹੈ।

ਫ਼ਿਲਮ ਦੀ ਕਹਾਣੀ ਗਿੱਲ ਰੌਂਤਾ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਤਰਨਵੀਰ ਸਿੰਘ ਜਗਪਾਲ ਨੇ ਕੀਤਾ ਹੈ। ਇਸ ਫ਼ਿਲਮ ਦੀ ਉਡੀਕ ਸਿੱਧੂ ਦੇ ਪ੍ਰਸ਼ੰਸਕਾਂ ਵਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ ਤੇ ਕੋਰੋਨਾ ਵਾਇਰਸ ਦੇ ਚਲਦਿਆਂ ਫ਼ਿਲਮ ਦੀ ਰਿਲੀਜ਼ ਨੂੰ ਟਾਲਿਆ ਜਾ ਰਿਹਾ ਸੀ।

About admin

Check Also

50 ਲੱਖ ਦੀ ਸਾੜੀ ਪਹਿਨ ਰਾਜ ਕੁੰਦਰਾ ਦੀ ਦੁਲਹਨ ਬਣੀ ਸੀ ਸ਼ਿਲਪਾ, ਵਿਆਹ ‘ਚ ਕੱਟਿਆ ਸੀ 80 ਕਿਲੋ ਦਾ ਕੇਕ

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਨੇ ਲੰਡਨ ਦੇ ਬਿਜ਼ਨੈਸਮੈਨ ਰਾਜ ਕੁੰਦਰਾ ਨਾਲ ਵਿਆਹ …

%d bloggers like this: