Breaking News
Home / ਦੇਸ਼ / ਬੌਬੀ ਦਿਓਲ ਦਾ ਪੁੱਤਰ ਆਰਿਆਮਾਨ ਹੋਇਆ 20 ਸਾਲ ਦਾ, ਅਦਾਕਾਰ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਵਧਾਈ

ਬੌਬੀ ਦਿਓਲ ਦਾ ਪੁੱਤਰ ਆਰਿਆਮਾਨ ਹੋਇਆ 20 ਸਾਲ ਦਾ, ਅਦਾਕਾਰ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਵਧਾਈ

ਮੁੰਬਈ-ਅਦਾਕਾਰ ਬੌਬੀ ਦਿਓਲ ਦਾ ਪੁੱਤਰ ਆਰਿਆਮਾਨ ਦਾ 15 ਜੂਨ ਨੂੰ ਜਨਮ ਦਿਨ ਸੀ ਉਹ 20 ਸਾਲ ਦਾ ਹੋ ਗਿਆ ਹੈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਬੌਬੀ ਦਿਓਲ ਨੇ ਆਪਣੇ ਪੁੱਤਰ ਆਰਿਆਮਾਨ ਦੇ ਜਨਮ ਦਿਨ ‘ਤੇ ਤਸਵੀਰਾਂ ਸਾਂਝੀ ਕਰਦੇ ਹੋਏ ਉਸ ਨੂੰ ਵਧਾਈ ਦਿੱਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਹੈਪੀ ਬਰਥਡੇ ਮੇਰੇ ਐਂਜਲ ਆਸ਼ੀਰਵਾਦ’।

ਬੌਬੀ ਨੇ ਆਪਣੇ ਪੁੱਤਰ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ ‘ਚ ਬੌਬੀ ਦਿਓਲ ਨੂੰ ਉਨ੍ਹਾਂ ਦਾ ਪੁੱਤਰ ਜੱਫੀ ਪਾਈ ਦਿਖਾਈ ਦੇ ਰਿਹਾ ਹੈ। ਜਦੋਂਕਿ ਦੂਜੀ ਤਸਵੀਰ ‘ਚ ਉਨ੍ਹਾਂ ਦਾ ਪੁੱਤਰ ਆਪਣੇ ਪਿਤਾ ਨੂੰ ਕਿੱਸ ਕਰਦਾ ਹੋਇਆ ਨਜ਼ਰ ਆ ਰਿਹਾ ਹੈ।

ਤੀਜੀ ਤਸਵੀਰ ‘ਚ ਦੋਵੇਂ ਇਕ ਦੂਜੇ ਨੂੰ ਗਲੇ ਲਗਾਉਂਦੇ ਦਿਖਾਈ ਦੇ ਰਹੇ ਹਨ। ਬੌਬੀ ਦਿਓਲ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਨ ਤੋਂ ਬਾਅਦ ਉਨ੍ਹਾਂ ਦੇ ਫੈਨਸ ਅਤੇ ਫਾਲੋਅਰਸ ਕਮੈਂਟਸ ਕਰਕੇ ਵਧਾਈ ਦੇ ਰਹੇ ਹਨ। ਦੱਸ ਦਈਏ ਕਿ ਆਰਿਆਮਾਨ ਨਿਊਯਾਰਕ ‘ਚ ਬਿਜਨੈੱਸ ਮੈਨੇਜਮੈਂਟ ਦੀ ਪੜਾਈ ਕਰ ਰਿਹਾ ਹੈ ਅਤੇ ਪਿਛਲੇ ਸਾਲ ਤਾਲਾਬੰਦੀ ਦੌਰਾਨ ਭਾਰਤ ਵਾਪਸ ਆ ਗਿਆ ਸੀ।

About admin

Check Also

ਬੱਬੂ ਮਾਨ ਨੇ ਮੁੜ ਲਿਆ ਸਰਕਾਰਾਂ ਨੂੰ ਲੰਬੇ ਹੱਥੀਂ, ਕਿਹਾ ‘ਵੋਟਾਂ ਤੋਂ ਪਹਿਲਾਂ ਹੀ ਪੱਬਾਂ ਭਾਰ ਹੋ ਗਏ…

ਪੰਜਾਬ ਦੇ ਮਸ਼ਹੂਰ ਗੀਤਕਾਰ, ਅਦਾਕਾਰ ਅਤੇ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। …

%d bloggers like this: