Breaking News
Home / ਦੇਸ਼ / ਕੋਰੋਨਾ ਨੂੰ ਹਰਾਉਣ ਲਈ ਹੇਮਾ ਮਾਲਿਨੀ ਨੇ ਦਿੱਤੀ ਹਵਨ ਕਰਨ ਦੀ ਸਲਾਹ

ਕੋਰੋਨਾ ਨੂੰ ਹਰਾਉਣ ਲਈ ਹੇਮਾ ਮਾਲਿਨੀ ਨੇ ਦਿੱਤੀ ਹਵਨ ਕਰਨ ਦੀ ਸਲਾਹ

ਮੁੰਬਈ-ਪੰਜ ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ 2021 ਮੌਕੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਬ੍ਰਿਜ ਵਾਸੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ। ਆਪਣੀ ਵੀਡੀਓ ਵਿਚ ਹੇਮਾ ਮਾਲਿਨੀ ਨੇ ਬ੍ਰਿਜ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਹਵਨ ਕਰਨ ਦੀ ਅਪੀਲ ਕੀਤੀ ਹੈ।


ਉਨ੍ਹਾਂ ਕਿਹਾ ਕਿ ਧਰਮ ਅਤੇ ਜਾਤੀ ਤੋਂ ਉਪਰ ਉੱਠ ਕੇ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਹਵਨ ਕਰੋ। ਇਸ ਉਪਾਅ ਦਾ ਧਰਮ ਅਤੇ ਜਾਤੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਵਾਤਾਵਰਣ ਨੂੰ ਸ਼ੁੱਧ ਕਰਨ ਅਤੇ ਮਨੁੱਖਤਾ ਨੂੰ ਬਚਾਉਣ ਦਾ ਇਕ ਸੌਖਾ ਢੰਗ ਹਵਨ ਹੈ।

ਆਪਣੀ ਵੀਡੀਓ ਵਿੱਚ ਹੇਮਾ ਮਾਲਿਨੀ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਮੈਂ ਬ੍ਰਿਜ ਦੇ ਸਮੂਹ ਲੋਕਾਂ ਨੂੰ ਬੇਨਤੀ ਕਰਨਾ ਚਾਹੁੰਦੀ ਹਾਂ।

ਸਾਡੇ ਦੇਸ਼ ਵਿੱਚ ਹਵਨ ਕਰਨ ਦੀ ਪ੍ਰਥਾ ਪੁਰਾਣੇ ਸਮੇਂ ਤੋਂ ਹੀ ਲਾਭਕਾਰੀ ਮੰਨੀ ਜਾਂਦੀ ਰਹੀ ਹੈ। ਅੱਜ ਸਾਰਾ ਸੰਸਾਰ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ। ਇਸ ਮੁਸ਼ਕਲ ਸਮੇਂ ਵਿੱਚ ਹਰ ਦੂਜੇ ਦਿਨ ਆਪਣੇ ਘਰਾਂ ਵਿਚ ਪਰਿਵਾਰਕ ਹਵਨ ਕਰਨ ਦੀ ਅਪੀਲ ਕਰਦੀ ਹਾਂ।”

About admin

Check Also

ਬਾਲੀਵੁੱਡ ਦੀਆਂ ਇਨ੍ਹਾਂ ਹਸੀਨਾਵਾਂ ਨੇ ਆਪਣੇ ਵਿਆਹ ‘ਚ ਪਹਿਨੇ ਮਹਿੰਗੇ ਮੰਗਲਸੂਤਰ, ਕੀਮਤ ਜਾਣ ਹੋਵੋਗੇ ਹੈਰਾਨ

ਮੁੰਬਈ- ਸਾਡੇ ਦੇਸ਼ ‘ਚ ਵਿਆਹ ਨੂੰ ਬਹੁਤ ਮਹੱਤਵ ਦਿੱਤਾ ਜਾਂਦਾ ਹੈ। ਵਿਆਹ ‘ਚ ਮੰਗਲਸੂਤਰ ਦਾ …

%d bloggers like this: