Breaking News
Home / ਬਾਲੀਵੁੱਡ / ਲਹਿੰਬਰ ਹੁਸੈਨਪੁਰੀ ਦਾ ਖ਼ਤਮ ਹੋਇਆ ਪਰਿਵਾਰ ਨਾਲ ਵਿਵਾਦ, ਗਾਇਕ ਦੇ ਗਲ ਲੱਗ ਰੋਈ ਪਤਨੀ ਤੇ ਬੱਚੇ

ਲਹਿੰਬਰ ਹੁਸੈਨਪੁਰੀ ਦਾ ਖ਼ਤਮ ਹੋਇਆ ਪਰਿਵਾਰ ਨਾਲ ਵਿਵਾਦ, ਗਾਇਕ ਦੇ ਗਲ ਲੱਗ ਰੋਈ ਪਤਨੀ ਤੇ ਬੱਚੇ

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦਾ ਬੀਤੇ ਕੁਝ ਦਿਨਾਂ ਤੋਂ ਆਪਣੀ ਪਤਨੀ ਤੇ ਬੱਚਿਆਂ ਨਾਲ ਵਿਵਾਦ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਵਾਦ ਦੇ ਖ਼ਤਮ ਹੋਣ ਦੀ ਲਹਿੰਬਰ ਹੁਸੈਨਪੁਰੀ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਬਾਕੀ ਲੋਕ ਵੀ ਦੁਆ ਕਰ ਰਹੇ ਹਨ।

ਕਈ ਲੋਕਾਂ ਦਾ ਕਹਿਣਾ ਸੀ ਕਿ ਘਰ ਦਾ ਮਸਲਾ ਘਰ ’ਚ ਰਹਿ ਕੇ ਹੱਲ ਹੋਣਾ ਚਾਹੀਦਾ ਹੈ। ਉਥੇ ਕੁਝ ਦਿਨ ਪਹਿਲਾਂ ਲਹਿੰਬਰ ਹੁਸੈਨਪੁਰੀ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ। ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਨੇ ਅੱਜ ਇਨ੍ਹਾਂ ਦਾ ਵਿਵਾਦ ਖ਼ਤਮ ਕਰਵਾ ਦਿੱਤਾ ਹੈ।

ਮਨੀਸ਼ਾ ਗੁਲਾਟੀ ਨੇ ਇਸ ਗੱਲ ਦੀ ਜਾਣਕਾਰੀ ਫੇਸਬੁੱਕ ਪੇਜ ਰਾਹੀਂ ਸਾਂਝੀ ਕੀਤੀ ਹੈ। ਇਸ ਦੌਰਾਨ ਮਨੀਸ਼ਾ ਗੁਲਾਟੀ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਪਤਨੀ ਤੇ ਬੱਚੇ ਲਹਿੰਬਰ ਹੁਸੈਨਪੁਰੀ ਦੇ ਗਲ ਲੱਗ ਕੇ ਰੋ ਰਹੇ ਹਨ।

ਮਨੀਸ਼ਾ ਗੁਲਾਟੀ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਦੀ ਹੈ, ‘ਅੱਜ ਮੇਰਾ ਦਿਲ ਬਹੁਤ ਖੁਸ਼ ਹੈ। ਜਦੋਂ ਵੀ ਰਿਸ਼ਤਿਆਂ ਨੂੰ ਜੋੜਨ ਦੀ ਗੱਲ ਹੁੰਦੀ ਹੈ ਤਾਂ ਮੈਨੂੰ ਬਹੁਤ ਖੁਸ਼ੀ ਹੁੰਦੀ ਹੈ ਕਿ ਮੈਂ ਰਿਸ਼ਤਿਆਂ ਨੂੰ ਜੋੜਨ ਦਾ ਇਕ ਚੰਗਾ ਜ਼ਰੀਆ ਬਣੀ ਹਾਂ। ਮੈਨੂੰ ਤੁਹਾਡੇ ਸਾਰਿਆਂ ਨਾਲ ਇਹ ਗੱਲ ਸਾਂਝੀ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਲਹਿੰਬਰ ਤੇ ਉਨ੍ਹਾਂ ਦੀ ਪਤਨੀ ਦੀ ਅੱਜ ਕਮਿਸ਼ਨ ਵਲੋਂ ਸੁਲ੍ਹਾ-ਸਫਾਈ ਕਰਵਾ ਦਿੱਤੀ ਹੈ।’

ਮਨੀਸ਼ਾ ਨੇ ਅੱਗੇ ਲਿਖਿਆ, ‘ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ ’ਚ ਰਿਸ਼ਤੇਦਾਰਾਂ ਦੀ ਦਖ਼ਲ ਨੂੰ ਦੇਖਦੇ ਹੋਏ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਵਾਹਿਗੁਰੂ ਹਰ ਇਹ ਪਰਿਵਾਰ ਨੂੰ ਹੱਸਦਾ-ਖੇਡਦਾ ਰੱਖੇ। ਮੇਰੀਆਂ ਦੁਆਵਾਂ ਤੁਹਾਡੇ ਦੋਵਾਂ ਨਾਲ ਹਨ।’

About admin

Check Also

ਤਾਂ ਇੰਝ ਹੋਈ ਸੀ ਸੋਨਮ ਕਪੂਰ ਦੀ ਜ਼ਿੰਦਗੀ ‘ਚ ਆਨੰਦ ਆਹੂਜਾ ਦੀ ਐਂਟਰੀ, ਪਤੀ ਨੂੰ ਵੇਖ ਆਉਂਦਾ ਸੀ ਭਰਾ ਦਾ ਚੇਤਾ

ਤਾਂ ਇੰਝ ਹੋਈ ਸੀ ਸੋਨਮ ਕਪੂਰ ਦੀ ਜ਼ਿੰਦਗੀ ‘ਚ ਆਨੰਦ ਆਹੂਜਾ ਦੀ ਐਂਟਰੀ, ਪਤੀ ਨੂੰ …

%d bloggers like this: